CM ਮਾਨ ਦੀ ਪਤਨੀ ਡਾ. ਗੁਰਪ੍ਰੀਤ ਕੌਰ ਵੱਲੋਂ ਸੁਖਪਾਲ ਖਹਿਰਾ ਅਤੇ ਬਿਕਰਮ ਮਜੀਠੀਆ ਨੂੰ ਲੀਗਲ ਨੋਟਿਸ

ਚੰਡੀਗੜ੍ਹ: CM ਮਾਨ ਦੀ ਪਤਨੀ ਡਾ. ਗੁਰਪ੍ਰੀਤ ਕੌਰ ਵੱਲੋਂ ਕਾਂਗਰਸ ਦੇ ਸੀਨੀਅਰ ਆਗੂ ਅਤੇ ਵਿਧਾਇਕ ਸੁਖਪਾਲ ਸਿੰਘ ਖਹਿਰਾ ਅਤੇ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਕਾਨੂੰਨੀ ਨੋਟਿਸ ਭੇਜਿਆ ਹੈ। ਨੋਟਿਸ ਵਿਚ ਦੋਵਾਂ ਨੂੰ 24 ਘੰਟਿਆਂ ਦੇ ਅੰਦਰ ਮੁਆਫ਼ੀ ਮੰਗਣ ਲਈ ਕਿਹਾ ਗਿਆ ਹੈ। ਅਜਿਹਾ ਨਾ ਕਰਨ ‘ਤੇ ਉਨ੍ਹਾਂ ਖ਼ਿਲਾਫ਼ ਕਾਨੂੰਨੀ ਕਾਰਵਾਈ ਦੀ ਚੇਤਾਵਨੀ ਦਿੱਤੀ ਗਈ ਹੈ। ਇਹ ਕਾਰਵਾਈ ਡਾ. ਗੁਰਪ੍ਰੀਤ ਕੌਰ ਮਾਨ ਨੂੰ ਲੈ ਕੇ ਕੀਤੀਆਂ ਗਈਆਂ ਕਥਿਤ ਟਿੱਪਣੀਆਂ ਦੇ ਸਬੰਧ ਵਿਚ ਕੀਤੀ ਗਈ ਹੈ।

ਨੋਟਿਸ ਵਿੱਚ ਡਾ. ਗੁਰਪ੍ਰੀਤ ਕੌਰ ਵੱਲੋਂ ਦੋਸ਼ ਲਗਾਇਆ ਗਿਆ ਹੈ ਕਿ ਸੁਖਪਾਲ ਸਿੰਘ ਖਹਿਰਾ ਅਤੇ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਵੱਲੋਂ ਸੋਸ਼ਲ ਮੀਡੀਆ ਪਲੇਟਫਾਰਮਾਂ ’ਤੇ ਉਨ੍ਹਾਂ ਨਾਲ ਸਬੰਧਿਤ ਕਥਿਤ ਤੌਰ ’ਤੇ ਝੂਠੀ, ਬਦਨਾਮੀ ਵਾਲੀ ਅਤੇ ਇਤਰਾਜ਼ਯੋਗ ਸਮੱਗਰੀ, ਗ੍ਰਾਫਿਕ ਪੋਸਟਰ ਅਤੇ ਵੀਡੀਓਜ਼ ਪ੍ਰਕਾਸ਼ਿਤ ਤੇ ਪ੍ਰਸਾਰਿਤ ਕੀਤੇ ਗਏ ਹਨ।

ਕਾਨੂੰਨੀ ਨੋਟਿਸ ਵਿੱਚ ਖਾਸ ਤੌਰ ’ਤੇ ਇੱਕ ਗ੍ਰਾਫਿਕ ਪੋਸਟਰ ਦਾ ਜ਼ਿਕਰ ਕੀਤਾ ਗਿਆ ਹੈ, ਜਿਸ ਵਿੱਚ ‘BRF ਬਲਾਤਕਾਰੀ ਰੱਖਿਅਕ ਫ਼ੋਰਸ’ ਸਿਰਲੇਖ ਦੀ ਵਰਤੋਂ ਕੀਤੇ ਜਾਣ ਦਾ ਦਾਅਵਾ ਕੀਤਾ ਗਿਆ ਹੈ। ਡਾ. ਗੁਰਪ੍ਰੀਤ ਕੌਰ ਦੇ ਵਕੀਲ ਨੇ ਨੋਟਿਸ ਵਿੱਚ ਇਸ ਸਮੱਗਰੀ ਨੂੰ ਕਥਿਤ ਤੌਰ ’ਤੇ ਮਨਘੜਤ, ਝੂਠੀ ਅਤੇ ਨਿੱਜਤਾ ਦੀ ਉਲੰਘਣਾ ਕਰਨ ਵਾਲੀ ਕਰਾਰ ਦਿੱਤਾ ਹੈ।

The post CM ਮਾਨ ਦੀ ਪਤਨੀ ਡਾ. ਗੁਰਪ੍ਰੀਤ ਕੌਰ ਵੱਲੋਂ ਸੁਖਪਾਲ ਖਹਿਰਾ ਅਤੇ ਬਿਕਰਮ ਮਜੀਠੀਆ ਨੂੰ ਲੀਗਲ ਨੋਟਿਸ appeared first on Punjab Star.

Related Posts